3 ਨਵੰਬਰ ਨੂੰ ਹੀ ਹੋਵੇਗੀ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ : ਟਰੰਪ

840
Share

ਸਿਆਟਲ, 1 ਮਈ (ਪੰਜਾਬ ਮੇਲ) -ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ 3 ਨਵੰਬਰ ਹੀ ਹੋਵੇਗੀ। ਇਸ ਦਾ ਐਲਾਨ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਰਾਸ਼ਟਰਪਤੀ ਦੀ ਚੋਣ ਆਪਣੇ ਨਿਰਧਾਰਿਤ ਸਮੇਂ ‘ਤੇ ਹੀ ਹੋਵੇਗੀ ਅਤੇ ਇਸ ‘ਤੇ ਕੋਰੋਨਾ ਦਾ ਕੋਈ ਅਸਰ ਨਹੀਂ ਪਵੇਗਾ।  ਉਨ੍ਹਾਂ ਕਿਹਾ ਕਿ ਡੈਮੋਕਰੇਟ ਪਾਰਟੀ ਦੇ ਉਮੀਦਵਾਰ ਜੋਏ ਬਿਡੇਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਟਰੰਪ ਚੋਣਾਂ ਦੀ ਤਰੀਕ ਅੱਗੇ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੀ ਤਰੀਕ ਅੱਗੇ ਨਹੀਂ ਕੀਤੀ ਜਾਵੇਗੀ ਅਤੇ ਚੋਣ ਆਪਣੇ ਨਿਰਧਾਰਤ ਸਮੇਂ ‘ਤੇ ਹੀ ਹੋਵੇਗੀ ਇਸ ਦੇ ਲਈ ਤਿਆਰੀਆਂ ਚੱਲ ਰਹੀਆਂ ਹਨ।

Share