#AMERICA

3 ਤਿੰਨ ਮੁੰਡਿਆਂ ਦਾ ਕਤਲ ਕਰਨ ਦੇ ਦੋਸ਼ ਵਿਚ ਭਾਰਤੀ ਵਿਅਕਤੀ ਨੂੰ ਹੋਈ ਉਮਰ ਕੈਦ

ਨਿਊਯਾਰਕ, 15 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਉਸ ਨਾਲ ਮਜ਼ਾਕ ਕਰਨ ਵਾਲੇ ਅੱਲੜ੍ਹ ਉਮਰ 3 ਤਿੰਨ ਮੁੰਡਿਆਂ ਦਾ ਕਤਲ ਕਰਨ ਦੇ ਦੋਸ਼ ਵਿਚ ਅਦਾਲਤ ਨੇ ਬੀਤੇ ਦਿਨ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਮੁੰਡਿਆਂ ਦੀ ਉਮਰ 13,14,ਅਤੇ 18 ਸਾਲ ਦੇ ਕਰੀਬ ਸੀ। ਰਿਵਰਸਾਈਡ ਕਾਉਂਟੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਅਨੁਸਾਰ, ਭਾਰਤੀ ਮੂਲ ਦੇ 45 ਸਾਲਾ ਅਨੁਰਾਗ ਚੰਦਰ ਨੂੰ ਇੱਕ ਜਿਊਰੀ ਵੱਲੋਂ ਪਹਿਲੀ-ਡਿਗਰੀ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ 3 ਮਾਮਲਿਆਂ ਵਿੱਚ ਅਦਾਲਤ ਨੇ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਉਮਰ ਕੈਦ ਦੀ ਸ਼ਜਾ ਸੁਣਾਈ ਹੈ।

Leave a comment