30 ਕਿਸਾਨ ਧਿਰਾਂ ਦੀ ਸਾਂਝੀ ਮੀਟਿੰਗ ਵਿਚ ‘ਕਿਸਾਨ ਅੰਦੋਲਨ’ ਦਾ ਮੂੰਹ ਸ਼ਹਿਰਾਂ ਵੱਲ ਕਰਨ ਦਾ ਫ਼ੈਸਲਾ

471
Share

ਚੰਡੀਗੜ੍ਹ 9 ਅਕਤੂਬਰ (ਪੰਜਾਬ ਮੇਲ)- ਬੀਕੇਯੂ (ਉਗਰਾਹਾਂ) ਨੇ ‘ਕਿਸਾਨ ਅੰਦੋਲਨ’ ਦਾ ਮੂੰਹ ਸ਼ਹਿਰਾਂ ਵੱਲ ਕਰਨ ਦਾ ਫ਼ੈਸਲਾ ਕੀਤਾ ਹੈ। ਵੇਰਵਿਆਂ ਅਨੁਸਾਰ 30 ਕਿਸਾਨ ਧਿਰਾਂ ਦੀ ਸਾਂਝੀ ਮੀਟਿੰਗ ਵਿਚ ਉਗਰਾਹਾਂ ਗਰੁੱਪ ਵੱਲੋਂ ਇਹ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਪੇਂਡੂ ਖੇਤਰਾਂ ਵਿਚ ਅੰਦੋਲਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਹੁਣ ਸ਼ਹਿਰੀ ਇਲਾਕਿਆਂ ਵੱਲ ਮੁਹਾਣ ਕੀਤਾ ਜਾਵੇ। ਸਾਂਝੀ ਮੀਟਿੰਗ ਵਿਚ ਇਸ ’ਤੇ ਸਹਿਮਤੀ ਨਹੀਂ ਬਣ ਸਕੀ ਸੀ ਪ੍ਰੰਤੂ ਹੁਣ ਬੀਕੇਯੂ (ਉਗਰਾਹਾਂ) ਨੇ ਫ਼ੈਸਲਾ ਕੀਤਾ ਹੈ ਕਿ ਦਸਹਿਰੇ ਤੱਕ ਸ਼ਹਿਰਾਂ ਵਿਚ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਸ਼ਹਿਰੀ ਖੇਤਰ ਦੇ ਮੁਲਾਜ਼ਮਾਂ, ਟਰੇਡ ਯੂਨੀਅਨਾਂ, ਵਪਾਰੀ ਤਬਕੇ ਅਤੇ ਸ਼ਹਿਰੀਆਂ ਤੱਕ ਪਹੁੰਚ ਕੀਤੀ ਜਾਵੇਗੀ। ਸੀਨੀਅਰ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਭਾਜਪਾ ਦਾ ਜ਼ਿਆਦਾ ਸ਼ਹਿਰੀ ਆਧਾਰ ਹੈ ਜਿਸ ਕਰਕੇ ਹੁਣ ਸ਼ਹਿਰੀ ਖੇਤਰ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਦਸ਼ਹਿਰੇ ਵਾਲੇ ਦਿਨ ਸ਼ਹਿਰਾਂ ਵਿਚ ਪ੍ਰਧਾਨ ਮੰਤਰੀ ਅਤੇ ਕਾਰਪੋਰੇਟਾਂ ਦੇ ਪੁਤਲੇ ਸਾੜੇ ਜਾਣਗੇ ਅਤੇ ਭਾਜਪਾ ਆਗੂਆਂ ਦੀ ਘੇਰਾਬੰਦੀ ਕੀਤੀ ਜਾਵੇਗੀ।


Share