4 ਸਤੰਬਰ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

612
Share

ਅੰਮ੍ਰਿਤਸਰ, 20 ਅਗਸਤ (ਪੰਜਾਬ ਮੇਲ)- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ ‘ਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੇ ਦਰਵਾਜ਼ੇ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਉਤਰਾਖੰਡ ਦੇ ਬਾਹਰੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਕੋਵਿਡ ਦਾ ਪੀਸੀਆਰ ਟੈਸਟ 72 ਘੰਟੇ ਪਹਿਲਾਂ ਤੋਂ ਕਰਵਾਉਣਾ ਜ਼ਰੂਰੀ ਹੋਵੇਗਾ।
ਇਸ ਤੋਂ ਇਲਾਵਾ ਉਤਰਾਖੰਡ ਸਰਕਾਰ ਦੀ ਵੈਬਸਾਈਟ ਤੋਂ ਸਿਰਫ ਈ-ਪਾਸ ਦੇ ਨਾਲ ਯਾਤਰਾ ਦੀ ਆਗਿਆ ਹੋਵੇਗੀ। ਯਾਤਰਾ ਦੌਰਾਨ ਸੋਸ਼ਲ ਡਿਸਟੇਨਸਿੰਗ, ਮਾਸਕ ਪਾਉਣਾ ਅਤੇ ਕੋਵਿਡ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਵੀ ਲਾਜ਼ਮੀ ਹੋਵੇਗਾ। ਤੀਰਥ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕੀਤੀ ਜਾਏਗੀ।


Share