ਨਿਊਯਾਰਕ, 15 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ) – ਅੱਜ 450 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਦੇ ਉਪਰਾਲੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਅਤੇ ਜੇਤੂ ਬੱਚਿਆਂ ਨੂੰ ਨਗਦ ਇਨਾਮ ਅਮਰੀਕਾ ਚ’ ਵੱਸਦੇ ਉੱਘੇ ਸਿੱਖ ਆਗੂ ਸ.ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਚੇਅਰਮੈਨ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਨਾਲ ਹੀ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ , ਪ੍ਰਸੰਸਾ ਪੱਤਰ, ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ 70 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।