#INDIA

5 ਨਵੇਂ ਦੇਸ਼ ਬ੍ਰਿਕਸ ਦੇ ਪੂਰਨ ਮੈਂਬਰ ਬਣੇ

ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬ੍ਰਿਕਸ ਸਮੂਹ ਨੇ ਵਿਸ਼ਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸ਼ਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬ੍ਰਿਕਸ ਦੀ ਪ੍ਰਧਾਨਗੀ ਸੰਭਾਲੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਕਿਹਾ ਕਿ ਸਮੂਹ ਹੁਣ 10 ਦੇਸ਼ਾਂ ਦਾ ਸੰਗਠਨ ਬਣ ਗਿਆ ਹੈ, ਜਿਸ ਵਿਚ ਮਿਸਰ, ਇਥੋਪੀਆ, ਇਰਾਨ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਨਵੇਂ ਮੈਂਬਰ ਵਜੋਂ ਸ਼ਾਮਲ ਹੋਏ ਹਨ।