6ਵੇਂ ਤਨਖਾਹ ਕਮਿਸ਼ਨ ਦੀਆਂ ਪੰਜਾਬ ਕੈਬਨਿਟ ਵੱਲੋਂ ਸਿਫਾਰਸ਼ਾਂ ਪ੍ਰਵਾਨ

111
Share

ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁਲਾਜ਼ਮਾਂ ਨੂੰ ਖੁਸ਼ ਕਰਨ ਲਈ 6ਵੇਂ ਪੇਅ ਕਮਿਸ਼ਨ ਦੀਆਂ ਕਾਫ਼ੀ ਸਿਫਾਰਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਨੇ ਇਨ੍ਹਾਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ, 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਸੂਬੇ ਦੇ 5.40 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਫਾਇਦਾ ਮਿਲੇਗਾ। ਹਾਲਾਂਕਿ ਸਰਕਾਰੀ ਖ਼ਜ਼ਾਨੇ ਉੱਤੇ ਸਾਲਾਨਾ 8637 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਕੈਬਨਿਟ ਵੱਲੋਂ ਲੲੇ ਹੋਰਨਾਂ ਫੈਸਲਿਆਂ ਵਿੱਚ ਸ਼ਹਿਰਾਂ ਵਿਚ ਕੰਮ ਕਰਦੇ ਸਫਾਈ ਕਾਮਿਆਂ ਨੂੰ ਰੈਗੂਲਰ ਕਰਨ, ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਮਿਉਂਸਿਪਲ ਹੱਦ ਤੋਂ ਬਾਹਰ ਉਸਾਰੀਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ, ਨਵੀਆਂ ਅਸਾਮੀਆਂ ਦੀ ਰਚਨਾ ਅਤੇ ਮਿੰਨੀ ਬੱਸ ਅਪਰੇਟਰਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ।


Share