6.0 ਤੀਬਰਤਾ ਦੇ ਭੁਚਾਲ ਨਾਲ ਕੰਬਿਆ ਜਾਪਾਨ

386
Share

ਟੋਕਿਓ, 12 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਮਿਆਗੀ ਸੂਬੇ ਵਿਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਸੁਨਾਮੀ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭੂਚਾਲ ਸਵੇਰੇ ਤਕਰੀਬਨ 11.44 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ ਸੀ। ਇਸ ਦਾ ਕੇਂਦਰ 40 ਕਿਲੋਮੀਟਰ ਦੀ ਡੂੰਘਾਈ ‘ਤੇ ਰਿਕਾਰਡ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਭੂਚਾਲ ਨਾਲ ਕਿਸੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।


Share