ਮੁੰਬਈ, 13 ਨਵੰਬਰ (ਪੰਜਾਬ ਮੇਲ)- ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ। ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਦੀ ਮੰਗ ਤੋਂ ਇਲਾਵਾ ਇਸ ਜੋੜੇ ਨੇ ਅਦਾਲਤ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਸੁਣਵਾਈ ਪੈਂਡਿੰਗ ਹੋਣ ਤੱਕ ਪੁਲਿਸ ਨੂੰ ਇਸ ਕੇਸ ‘ਚ ਚਾਰਜਸ਼ੀਟ ਦਾਖਲ ਨਾ ਕਰਨ ਅਤੇ ਉਨ੍ਹਾਂ ਵਿਰੁੱਧ ਕੋਈ ਵੀ ਜਬਰੀ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦੇਵੇ। ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਮੁੱਖ ਜੱਜ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅਨਖਾਡ ਦੇ ਬੈਂਚ ਸਾਹਮਣੇ ਸੁਣਵਾਈ ਹੋਈ। ਅਦਾਲਤ ਨੇ ਜੋੜੇ ਨੂੰ ਉਨ੍ਹਾਂ ਦੀਆਂ ਪਟੀਸ਼ਨਾਂ ਦੀ ਇਕ ਕਾਪੀ ਕੇਸ ਦੇ ਸ਼ਿਕਾਇਤਕਰਤਾ ਦੀਪਕ ਕੋਠਾਰੀ ਨੂੰ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਲਈ ਮੁਲਤਵੀ ਕਰ ਦਿੱਤੀ।
60 ਕਰੋੜ ਦੀ ਧੋਖਾਧੜੀ ਦਾ ਮਾਮਲਾ ਰੱਦ ਕਰਵਾਉਣ ਲਈ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖ਼

