#INDIA

64.2 ਕਰੋੜਾ ਲੋਕਾਂ ਦੇ ਮਤਦਾਨ ਨਾਲ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ: ਸੀ.ਈ.ਸੀ.

ਨਵੀਂ ਦਿੱਲੀ, 3 ਜੂਨ (ਪੰਜਾਬ ਮੇਲ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆਂ ਦੇ ਸਭ ਤੋਂ ਵੱਡੇ ਚੋਣ ਅਭਿਆਸ ਵਿਚ ਸ਼ਾਮਲ ਸਨ। ਕੁਮਾਰ ਨੇ ਕਿਹਾ, ”ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਇੱਕ ਵਿਸ਼ਵ ਰਿਕਾਰਡ ਬਣਾਇਆ ਹੈ।