#CANADA

700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਟੋਰਾਂਟੋ, 24 ਜੂਨ (ਪੰਜਾਬ ਮੇਲ)- ਫਰਜ਼ੀ ਦਸਤਾਵੇਜ਼ਾਂ ‘ਤੇ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਜੰਲਧਰ ਦੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਮਿਸ਼ਰਾ ਨੂੰ ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਨੇ ਫੜ ਲਿਆ ਹੈ ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ ‘ਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700

Leave a comment