ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਅੱਜ ਭਾਰਤ ਵਿਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ਕਰਤੱਵਯ ਪਥ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਰਾਸ਼ਟਰਪਤੀ ਮੁਰਮੂ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਸਣੇ ਕਈ ਪਤਵੰਤਿਆਂ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ ਅਤੇ ਧੰਨਵਾਦੀ ਰਾਸ਼ਟਰ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਅਤੇ ਤਿੰਨਾਂ ਰੱਖਿਆ ਸੇਵਾਵਾਂ ਦੇ ਮੁਖੀ ਵੀ ਮੌਜੂਦ ਸਨ।
76ਵੇਂ ਗਣਤੰਤਰ ਦਿਵਸ ‘ਤੇ ਰਾਸ਼ਟਰਪਤੀ ਮੁਰਮੂ ਨੇ ਕਰਤੱਵਯ ਪਥ ‘ਤੇ ਲਹਿਰਾਇਆ ਤਿਰੰਗਾ
