ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ ਸੁਣਵਾਈ ਲਈ ਮਨਜ਼ੂਰ ਕਰ ਲਈ ਹੈ। ਇਹ ਕੇਸ ਪਹਿਲੀ ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ। ਜਸਟਿਸ ਵਿਵੇਕ ਚੌਧਰੀ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਸਜ਼ਾ ਮੁਅੱਤਲ ਕਰਨ ਦੀ ਅਰਜ਼ੀ ‘ਤੇ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ ਹੋਵੇਗੀ।
’84 ਸਿੱਖ ਕਤਲੇਆਮ ਮਾਮਲਾ : ਅਦਾਲਤ ਵੱਲੋਂ ਸੱਜਣ ਕੁਮਾਰ ਦੀ ਅਪੀਲ ਮਨਜ਼ੂਰ

