84 ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਦੋਸ਼ੀ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ

554
Share

ਨਵੀਂ ਦਿੱਲੀ, 3 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਤੇ ਉਮਰ ਕੈਦ ਭੁਗਤ ਰਹੇ ਦਿੱਲੀ ਦੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਬਿਮਾਰੀ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਉਸ ਦੀ ਹਾਲਤ ਠੀਕ ਹੈ।
ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਸੱਜਣ ਕੁਮਾਰ ਦੇ ਵਕੀਲ ਨੂੰ ਕਿਹਾ, ‘ਸੱਜਣ ਕੁਮਾਰ ’ਤੇ ਗੰਭੀਰ ਅਪਰਾਧਾਂ ਦਾ ਦੋਸ਼ੀ ਹੈ ਤੇ ਤੁਸੀਂ ਚਾਹੁੰਦੇ ਹੋ ਕਿ ਉਸ ਨਾਲ ਕਿਸੇ ਸੁਪਰ ਵੀ.ਆਈ.ਪੀ. ਮਰੀਜ਼ ਵਰਗਾ ਸਲੂਕ ਕੀਤਾ ਜਾਵੇ। ਉਸ ਦੀ ਸਿਹਤ ਸਥਿਰ ਹੈ ਅਤੇ ਉਸ ਵਿਚ ਸੁਧਾਰ ਹੋ ਰਿਹਾ ਹੈ।’
ਅਦਾਲਤ ਨੇ ਨਾਲ ਹੀ ਕਿਹਾ ਕਿ ਜੇ ਮੈਡੀਕਲ ਅਧਿਕਾਰੀ ਉਸ ਨੂੰ ਅਗਲੇ ਇਲਾਜ ਲਈ ਮੇਦਾਂਤਾ ਭੇਜਣਾ ਜ਼ਰੂਰੀ ਸਮਝਦੇ ਹਨ, ਤਾਂ ਅਜਿਹਾ ਕੀਤਾ ਜਾ ਸਕਦਾ ਹੈ।

Share