ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਦਿੱਲੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਥਿਤ ਕਤਲ ਕੇਸ ਵਿਚ ਸੁਣਵਾਈ ਮੁਕੰਮਲ ਕਰ ਲਈ ਹੈ। ਕੋਰਟ ਨੇ ਦੋਵਾਂ ਧਿਰਾਂ ਦੀਆਂ ਆਖਰੀ ਦਲੀਲਾਂ ਸੁਣਨ ਦਾ ਅਮਲ ਪੂਰਾ ਕਰ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਸਤਗਾਸਾ ਧਿਰ ਤੇ ਕੁਮਾਰ ਦੇ ਵਕੀਲਾਂ ਨੂੰ ਆਪਣੀਆਂ ਦਲੀਲਾਂ ਦੇ ਸਮਰਥਨ ਵਿਚ 8 ਨਵੰਬਰ ਤੱਕ ਦਸਤਾਵੇਜ਼ ਦਾਖ਼ਲ ਕਰਨ ਦੀ ਹਦਾਇਤ ਕੀਤੀ ਹੈ।