12.3 C
Sacramento
Tuesday, October 3, 2023
spot_img

9ਵਾਂ ੧ਓ ਨੈਸ਼ਨਲ ਗਤਕਾ ਕੱਪ ਸੀਚੇਵਾਲ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ : ਡਾਕਟਰ ਰਜਿੰਦਰ ਸੋਹਲ

-ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਗਤਕਾ ਕੋਚ ਗੁਰਵਿੰਦਰ ਕੌਰ ਦੀ ਦੇਖ ਰੇਖ ਵਿਚ ਹੋ ਰਹੇ ਮੁਕਾਬਲੇ
ਚੰਡੀਗੜ੍ਹ, 6 ਜੂਨ (ਹਰਦੇਵ ਚੌਹਾਨ/ਪੰਜਾਬ ਮੇਲ)- ਸ਼੍ਰੀਮਾਨ ਸੰਤ ਅਵਤਾਰ ਸਿੰਘ ਸੀਚੇਵਾਲ ਦੀ 35ਵੀਂ ਸਾਲਾਨਾ ਬਰਸੀ ਨੂੰ ਸਮਰਪਿਤ 9ਵਾਂ ੧ਓ ਨੈਸ਼ਨਲ ਗਤਕਾ ਕੱਪ ਨਿਰਮਲ ਕੁਟੀਆ, ਪਿੰਡ ਸੀਚੇਵਾਲ ਜ਼ਿਲ੍ਹਾ ਜਲੰਧਰ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਕੱਪ ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਦੇ ਪਾਰਲੀਮਾਨੀ ਮਾਮਲਿਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸਰਦਾਰ ਬਲਕਾਰ ਸਿੰਘ ਨੇ ਕੀਤਾ।
ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਗਤਕਾ ਕੋਚ ਗੁਰਵਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਨੈਸ਼ਨਲ ਗਤਕਾ ਕੱਪ ਵਿਚ ਵੱਡੀ ਗਿਣਤੀ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਟੀਮਾਂ ਦੇ ਖਿਡਾਰੀ ਭਾਗ ਲੈ ਰਹੇ ਹਨ ਅਤੇ ਆਪਣੀ ਕਲਾ ਦੇ ਜੌਹਰ ਦਿਖਾ ਰਹੇ ਹਨ।
ਜ਼ਿਕਰਯੋਗ ਹੈ ਕਿ ਗਤਕੇ ਦੇ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਵਿਚ ਸ਼ਾਮਲ ਹੋਣ ਮਗਰੋਂ ਵੱਡੀ ਗਿਣਤੀ ਵਿਚ ਆਪਣੇ ਵਿਰਸੇ ਨੂੰ ਪਿਆਰ ਕਰਨ ਵਾਲੇ ਬੱਚੇ ਗਤਕੇ ਨਾਲ ਜੁੜ ਰਹੇ ਹਨ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕੇ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਇਹ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿਚ ਵੀ ਸਹਾਇਕ ਸਿੱਧ ਹੁੰਦਾ, ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿਚ ਰੱਖਣ ਵਿਚ ਵੀ ਸਹਾਈ ਹੈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੀ ਯੋਗ ਰਹਿਨੁਮਾਈ ਹੇਠ ਗਤਕਾ ਖੇਡਣ ਵਾਲੇ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੱਥਾਂ ਵਿਚ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗਤਕਾ ਕੱਪ ਵੱਧ ਤੋਂ ਵੱਧ ਕਰਵਾਉਣ ਦੀ ਲੋੜ ਹੈ, ਤਾਂ ਜੋ ਉੱਚ ਕੋਟੀ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles