#CANADA

9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ Truck Accident ‘ਚ ਮੌਤ

ਬਰੈਂਪਟਨ, 13 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬਰੈਂਪਟਨ ‘ਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮੀਤ ਪਟੇਲ ਵਜੋਂ ਹੋਈ ਹੈ।
ਮ੍ਰਿਤਕ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮੀਤ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿੰਦਾ ਸੀ। ਕੈਨੇਡਾ ਵਿਚ ਪੜ੍ਹਾਈ ਦੇ ਨਾਲ-ਨਾਲ ਉਹ ਵਾਲਮਾਰਟ ਵਿਚ ਕੰਮ ਵੀ ਕਰਦਾ ਸੀ। ਜਦੋਂ ਸਵੇਰੇ ਉਹ ਵਾਲਮਾਰਟ ‘ਤੇ ਕੰਮ ਲਈ ਜਾ ਰਿਹਾ ਸੀ, ਤਾਂ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ਵਿਚ ਆਉਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਕ੍ਰੈਡਿਟ ਵੈਲੀ ਨਾਂ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਥੋੜ੍ਹੇ ਸਮੇਂ ਦੇ ਇਲਾਜ ਤੋ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।