#INDIA

ਤਾਪਮਾਨ ਵਿਚ ਗਿਰਾਵਟ ਕਾਰਨ ਕਸ਼ਮੀਰ ਵਿਚ ਸੀਤ ਲਹਿਰ ਸ਼ੁਰੂ; ਕਸ਼ਮੀਰ ‘ਚ ਪਾਰਾ ਸਿਫ਼ਰ ਤੋਂ ਹੇਠਾਂ

ਸ੍ਰੀਨਗਰ, 20 ਨਵੰਬਰ (ਪੰਜਾਬ ਮੇਲ)- ਬੀਤੀ ਰਾਤ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਜਾਣ ਕਾਰਨ ਅੱਜ ਸਵੇਰੇ ਸ੍ਰੀਨਗਰ ਸਮੇਤ ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੀ ਤੇ ਤਾਪਮਾਨ ਵਿਚ ਗਿਰਾਵਟ ਕਾਰਨ ਕਸ਼ਮੀਰ ਵਿਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 0.8 ਡਿਗਰੀ ਸੈਲਸੀਅਸ ਸੀ, ਜੋ ਸਾਲ ਦੇ ਇਸ ਸੀਜ਼ਨ ਲਈ ਆਮ ਨਾਲੋਂ 1.2 ਡਿਗਰੀ ਸੈਲਸੀਅਸ ਘੱਟ ਹੈ।