#AMERICA

ਸੁਖਵਿੰਦਰ ਸਿੰਘ ਬਿੰਦਰਾ ਦੀ ਮੇਅਰ ਬੌਬੀ ਸਿੰਘ ਐਲਨ ਨਾਲ ਹੋਈ ਅਹਿਮ ਮੁਲਾਕਾਤ

ਸੈਕਰਾਮੈਂਟੋ, 6 ਦਸੰਬਰ (ਪੰਜਾਬ ਮੇਲ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅੱਜਕੱਲ੍ਹ ਕੈਲੀਫੋਰਨੀਆ ਫੇਰੀ ‘ਤੇ ਹਨ। ਇਸ ਦੌਰਾਨ ਉਨ੍ਹਾਂ ਐਲਕ ਗਰੋਵ ਦੀ ਮੇਅਰ ਬੌਬੀ ਸਿੰਘ ਐਲਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਸੁਖਵਿੰਦਰ ਸਿੰਘ ਬਿੰਦਰਾ ਨੇ ਕੈਲੀਫੋਰਨੀਆ ਵਿਚ ਚੱਲ ਰਹੇ ਕੰਮਾਂ ਲਈ ਵਿਸ਼ੇਸ਼ ਰੁਚੀ ਦਿਖਾਈ ਅਤੇ ਮੇਅਰ ਬੌਬੀ ਸਿੰਘ ਐਲਨ ਤੋਂ ਇਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸ. ਬਿੰਦਰਾ ਨੇ ਅਮਰੀਕੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੌਰੇ ‘ਤੇ ਇਕ ਵਫਦ ਲੈ ਕੇ ਆਉਣ, ਤਾਂਕਿ ਦੋਵਾਂ ਦੇਸ਼ਾਂ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਬਿੰਦਰਾ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਹਨ ਅਤੇ ਉਨ੍ਹਾਂ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਿਚ ਰਹਿੰਦਿਆਂ ਨੌਜਵਾਨ ਵਰਗ ਲਈ ਬੜੇ ਅਹਿਮ ਉਪਰਾਲੇ ਕੀਤੇ।