#INDIA

ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ’ ਵੀਡੀਓ ਬਣਾਉਣ ਵਾਲਾ arrest

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਅੱਜ ਕਿਹਾ ਕਿ ਉਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ‘ਡੀਪਫੇਕ’ ਵੀਡੀਓ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਦੱਖਣੀ ਭਾਰਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ। ਮੁਲਜ਼ਮ ‘ਤੇ ਸ਼ੱਕ ਹੈ ਕਿ ਉਸ ਨੇ ਹੀ ਵੀਡੀਓ ਬਣਾਈ ਸੀ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।