-ਆਫ-ਰੋਡਿੰਗ ਦੌਰਾਨ ਪਲਟੀ ‘ਰੂਬੀਕੋਨ’
ਟੋਰਾਂਟੋ, 25 ਜਨਵਰੀ (ਪੰਜਾਬ ਮੇਲ)- ਮਸ਼ਹੂਰ ਪੰਜਾਬੀ ਸਿੰਗਰ ਅਤੇ ਅਦਾਕਾਰ ਸਿੱਪੀ ਗਿੱਲ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਉਸ ਦੀ ਗੱਡੀ ‘ਰੂਬੀਕੋਨ’ ਪਲਟ ਗਈ ਹੈ, ਜਿਸ ਦੀ ਵੀਡੀਓ ਉਸ ਨੇ ਆਪਣੇ ਸੋਸ਼ਲ ਮੀਡੀਆ ਆਕਾਊਂਟ ‘ਤੇ ਸਾਂਝੀ ਕੀਤੀ ਹੈ।
ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕੈਨੇਡਾ ਦੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਨ ਲਈ ਗਏ ਸਨ। ਇਸ ਦੌਰਾਨ ਉਸ ਦੇ ਦੋਸਤਾਂ ਨੇ ਆਪਣੇ ਕਮਰੇ ‘ਚ ਰਹਿਣ ਦਾ ਫੈਸਲਾ ਕੀਤਾ, ਜਿਸ ਕਾਰਨ ਉਹ ਇਕੱਲਾ ਹੀ ਆਫ-ਰੋਡਿੰਗ ਲਈ ਨਿਕਲ ਗਿਆ। ਜਦੋਂ ਉਹ ਆਪਣੀ ਰੂਬੀਕੋਨ ‘ਚ ਜਾ ਰਿਹਾ ਸੀ ਤਾਂ ਉਸ ਦੀ ਗੱਡੀ ਪਲਟ ਗਈ, ਜਿਸ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਸ ਦੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਸ ਤੋਂ ਬਾਅਦ ਉੱਥੋਂ ਗੁਜ਼ਰ ਰਹੇ ਇਕ ਅੰਗਰੇਜ਼ ਨੇ ਉਸ ਦੀ ਮਦਦ ਕੀਤੀ ਤੇ ਉਸ ਦੀ ਗੱਡੀ ਕੱਢਣ ‘ਚ ਮਦਦ ਕੀਤੀ। ਇਸ ਹਾਦਸੇ ਬਾਰੇ ਉਸ ਅੰਗਰੇਜ਼ ਨੇ ਵੀ ਦੱਸਿਆ ਕਿ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਸਮੇਂ ਅਜਿਹੇ ਹਾਦਸੇ ਵਾਪਰਦੇ ਹੀ ਰਹਿੰਦੇ ਹਨ।