ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਇਸ ਤਰ੍ਹਾਂ ਉੱਘੇ ਵਿਦਵਾਨ ਅਤੇ ਰਾਜਨੇਤਾ ਵਜੋਂ ਨਰਸਿਮ੍ਹਾ ਰਾਓ ਨੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਭਾਰਤ ਦੀ ਵਿਆਪਕ ਸੇਵਾ ਕੀਤੀ। ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਉਨ੍ਹਾਂ ਦੇ ਖੇਤੀ ਤੇ ਕਿਸਾਨ ਭਲਾਈ ‘ਚ ਅਹਿਮ ਯੋਗਦਾਨ ਲਈ ਸਰਕਾਰ ਭਾਰਤ ਰਤਨ ਦੇ ਰਹੀ ਹੈ।