#PUNJAB

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਹੁਣ ਤੱਕ ਨਹੀਂ ਹੋਇਆ ਪੋਸਟਮਾਰਟਮ

ਅੰਤਿਮ ਸਸਕਾਰ ਬਾਰੇ ਦੁਬਿਧਾ ਬਰਕਰਾਰ

ਪਟਿਆਲਾ, 23 ਫ਼ਰਵਰੀ (ਪੰਜਾਬ ਮੇਲ)- ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਹਾਲੇ ਤੱਕ ਪੋਸਟ ਮਾਰਟਮ ਨਹੀਂ ਹੋਇਆ ਤੇ ਉਸਦੇ ਅੰਤਿਮ ਸਸਕਾਰ ਨੂੰ ਲੈ ਕੇ ਦੁਬਿਧਾ ਵਾਲੇ ਹਾਲਾਤ ਹਨ।
ਭਾਵੇਂ ਸਰਕਾਰ ਤੇ ਕਿਸਾਨ ਆਗੂਆਂ ਦਰਮਿਆਨ ਸ਼ੁਭਕਰਨ ਸਿੰਘ ਦੇ ਪੋਸਟ ਮਾਰਟਮ ਬਾਰੇ ਸਹਿਮਤੀ ਹੋਣ ਦੇ ਦਾਅਵੇ ਕੀਤੇ ਗਏ ਸਨ ਪਰ ਹਾਲੇ ਤੱਕ ਪੋਸਟ ਮਾਰਟਮ ਲਈ ਮੈਡੀਕਲ ਬੋਰਡ ਦਾ ਗਠਨ ਨਹੀਂ ਹੋ ਸਕਿਆ।
ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਨੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।