ਹਿਸਾਰ, 23 ਫਰਵਰੀ (ਪੰਜਾਬ ਮੇਲ)- ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਸਬ-ਡਿਵੀਜ਼ਨ ਦੇ ਖੇੜੀ ਚੋਪਟਾ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਲਾਠੀਚਾਰਜ ਕਰਨ ਕਰਕੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਖਨੌਰੀ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਮਾਰਚ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਟਰੈਕਟਰਾਂ ਦੀਆਂ ਚਾਬੀਆਂ ਖੋਹਣ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਰੀਬ ਦੋ ਘੰਟੇ ਤੱਕ ਚੱਲੀ ਝੜਪ ਵਿਚ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਝੜਪ ਵਿਚ ਪੁਲਿਸ ਦੀ ਗੱਡੀ ਅਤੇ ਕੁਝ ਟਰੈਕਟਰ ਵੀ ਨੁਕਸਾਨੇ ਗਏ। ਇਸ ਦੌਰਾਨ ਐੱਸ.ਪੀ. ਹਾਂਸੀ ਮਕਸੂਦ ਅਹਿਮਦ ਨੇ ਖੇੜੀ ਚੋਪਟਾ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।