ਚੇਨਈ, 24 ਫਰਵਰੀ (ਪੰਜਾਬ ਮੇਲ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਵੋਟਰਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਬਾਰੇ ਜਾਣਨ ਦਾ ਅਧਿਕਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਵਾਅਦੇ ਕਰਨ ਦਾ ਅਧਿਕਾਰ ਹੈ ਅਤੇ ਵੋਟਰਾਂ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਕੀ ਇਹ ਵਿਵਹਾਰਕ ਹਨ ਅਤੇ ਇਨ੍ਹਾਂ ਪ੍ਰੋਗਰਾਮਾਂ ਲਈ ਫੰਡ ਕਿਵੇਂ ਆਉਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਸ਼੍ਰੀ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਆਪਣੇ ਚੋਣ ਵਾਅਦਿਆਂ ਤੋਂ ਜਾਣੂ ਕਰਵਾਉਣ ਲਈ ‘ਫਾਰਮੈਟ’ ਤਿਆਰ ਕੀਤਾ ਹੈ।