+1-916-320-9444 (USA)
#INDIA

ਹਿਮਾਚਲ ਪ੍ਰਦੇਸ਼ ਦੀ ਵਜ਼ਾਰਤ ਮੀਟਿੰਗ ‘ਚ ਹੰਗਾਮਾ

ਸ਼ਿਮਲਾ, 2 ਮਾਰਚ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਜ਼ਾਰਤ ਦੀ ਮੀਟਿੰਗ ਵਿਚ ਅੱਜ ਭਾਰੀ ਹੰਗਾਮਾ ਹੋਇਆ। ਸੂਤਰਾਂ ਅਨੁਸਾਰ ਨੀਤੀਆਂ ਦੇ ਮੁੱਦੇ ‘ਤੇ ਤਿੱਖੀ ਬਹਿਸ ਮਗਰੋਂ ਮੰਤਰੀ ਜਗਤ ਨੇਗੀ ਅਤੇ ਰੋਹਿਤ ਠਾਕੁਰ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਹਾਲਾਂਕਿ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਮਝਾਉਣ ਮਗਰੋਂ ਸਿੱਖਿਆ ਮੰਤਰੀ ਰੋਹਿਤ ਠਾਕੁਰ ਮੀਟਿੰਗ ਵਿਚ ਵਾਪਸ ਆ ਗਏ। ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਇਸ ਵੇਲੇ ਮਸਲਾ ਸੁਲਝਾਉਣ ਦੀ ਕੋਸ਼ਿਸ਼ ਵਿਚ ਹੈ। ਜ਼ਿਕਰਯੋਗ ਹੈ ਕਿ ਉਸ ਦੇ ਛੇ ਵਿਧਾਇਕਾਂ ਨੇ ਰਾਜ ਸਭਾ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੂੰ ਰਾਜ ਸਭਾ ਦੀ ਇਕਲੌਤੀ ਸੀਟ ਲਈ ਵੋਟ ਦੇ ਦਿੱਤੀ ਸੀ, ਜਿਸ ਨਾਲ ਸਿਆਸੀ ਸੰਕਟ ਪੈਦਾ ਹੋ ਗਿਆ ਸੀ।