#INDIA

E.D. ਦੀ ਤਾਜ਼ਾ ਸ਼ਿਕਾਇਤ ‘ਤੇ ਅਦਾਲਤ ਵੱਲੋਂ ਕੇਜਰੀਵਾਲ 16 ਮਾਰਚ ਨੂੰ ਤਲਬ

ਨਵੀਂ ਦਿੱਲੀ, 7 ਮਾਰਚ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਦੀ ਪਾਲਣਾ ਨਾ ਕਰਨ ਦੀ ਤਾਜ਼ਾ ਸ਼ਿਕਾਇਤ ‘ਤੇ ਤਲਬ ਕੀਤਾ ਹੈ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਸ਼੍ਰੀ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਜਾਂਚ ‘ਚ ਸੰਮਨ ਦੀ ਪਾਲਣਾ ਨਾ ਕਰਨ ਲਈ ਮੁੱਖ ਮੰਤਰੀ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕਰਦਿਆਂ ਬੁੱਧਵਾਰ ਨੂੰ ਅਦਾਲਤ ਵਿਚ ਤਾਜ਼ਾ ਸ਼ਿਕਾਇਤ ਦਰਜ ਕੀਤੀ ਸੀ।