#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ, (ਪੰਜਾਬ ਮੇਲ) – ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ 37 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ, ਅਤੇ ਕੋਈ ਵੀ ਕਮਾਈ ਦਾ ਸਾਧਨ ਨਹੀਂ ਹੈ ਅਜਿਹੀਆਂ ਪ੍ਰਸਥਿਤੀਆਂ ਵਿੱਚ ਅਕਸਰ ਇਹ ਲੋਕ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਨਿਰਾਸ਼ਾ ਦੇ ਆਲਮ ਵਿਚ ਚਲੇ ਜਾਂਦੇ ਹਨ। ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਇਹਨਾਂ ਲੋਕਾਂ ਦੀ ਪਹਿਚਾਣ ਕਰਕੇ ਓਬਰਾਏ ਨੂੰ ਭੇਜੀ ਜਾਂਦੀ ਹੈ ਤਾਂ ਓਬਰਾਏ ਇਹਨਾਂ ਦੀ ਬਾਂਹ ਪਹਿਲ ਦੇ ਆਧਾਰ ਤੇ ਫੜਦੇ ਹਨ। ਅੱਜ ਅੰਗਹੀਣ ਵਿਅਕਤੀਆਂ ਨੇ ਇਸ ਮੌਕੇ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ ਜੋਂ ਸਾਨੂੰ ਸਮੇਂ ਸਮੇਂ ਤੇ ਸਹਾਇਤਾ ਰਾਸ਼ੀ ਭੇਜਦੇ ਰਹਿੰਦੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਇਸ ਮੌਕੇ ਬਲਵਿੰਦਰ ਸਿੰਘ ਬਰਾੜ ਇੰਚਾਰਜ ਪ੍ਰਿੰਸੀਪਲ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਗੁਰਪਾਲ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਸੋਮਨਾਥ ਆਦਿ ਹਾਜ਼ਰ ਸਨ।