ਤਾਇਪੇ, 6 ਅਪ੍ਰੈਲ (ਪੰਜਾਬ ਮੇਲ)- ਤਾਇਵਾਨ ‘ਚ ਸ਼ਕਤੀਸ਼ਾਲੀ ਭੂਚਾਲ ਦੇ ਤਿੰਨ ਦਿਨ ਬਾਅਦ ਹਾਲੇ ਵੀ 600 ਤੋਂ ਵੱਧ ਵਿਅਕਤੀ ਮਲਬੇ ਹੇਠ ਫਸੇ ਹੋਏ ਹਨ। ਤਾਇਵਾਨ ‘ਚ ਬੁੱਧਵਾਰ ਨੂੰ ਆਏ ਭੂਚਾਲ ਨੂੰ ਪਿਛਲੇ 25 ਸਾਲਾਂ ‘ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਦੂਰ-ਦੁਰਾਡੇ ਇਲਾਕਿਆਂ ‘ਚ ਫਸ ਗਏ। ਇਸ ਭੂਚਾਲ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ।