ਜਲੰਧਰ, 22 ਮਾਰਚ (ਪੰਜਾਬ ਮੇਲ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆਂ ਅਤੇ ਸਰਹੱਦਾਂ ‘ਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਸ ਸਬੰਧੀ ਕਦਮ ਚੁੱਕਦਿਆਂ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਹਾਈ ਅਲਰਟ ਕੀਤਾ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਹਵਾਈ ਅੱਡਿਆਂ ‘ਤੇ ਭੇਜੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ ਭੱਜਣ ਤੋਂ ਰੋਕਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ। ਸੁਰੱਖਿਆ ਏਜੰਸੀਆਂ ਨੂੰ ਇਹ ਵੀ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਭਾਰਤ-ਨੇਪਾਲ ਸਰਹੱਦ ਜਾਂ ਪੰਜਾਬ ‘ਚ ਕੌਮਾਂਤਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।