ਲਹਿਰਾਗਾਗਾ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ ਪਰ ਪਾਰਟੀ ਪ੍ਰਤੀ ਉਨ੍ਹਾਂ ਦੀ ਨਾਰਾਜ਼ਗੀ ਬਰਕਰਾਰ ਰਹੇਗੀ। ਢੀਂਡਸਾ ਨੇ ਕਿਹਾ ਕਿ ਉਹ ਨਾ ਤਾਂ ਪਾਰਟੀ ਉਮੀਦਵਾਰ ਦੇ ਹੱਕ ਵਿਚ ਕੋਈ ਪ੍ਰਚਾਰ ਕਰਨਗੇ ਅਤੇ ਨਾ ਹੀ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਢੀਂਡਸਾ ਪਰਿਵਾਰ ਦੀ ਕਦਰ ਨਹੀਂ ਪਾਈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣਾ ਕੋਈ ਮੁੱਦਾ ਨਹੀਂ। ਉਹ ਕਈ ਹੋਰ ਮੁੱਦਿਆਂ ਕਰਕੇ ਪਾਰਟੀ ਤੋਂ ਨਾਰਾਜ਼ ਹਨ।