#INDIA

ਕੇਜਰੀਵਾਲ 40 ਦਿਨਾਂ ਦੀ ਨਿਆਂਇਕ ਹਿਰਾਸਤ ਮਗਰੋਂ ਤਿਹਾੜ ਜੇਲ੍ਹ ਤੋਂ ਰਿਹਾਅ; ਮਿਲੀ ਜ਼ਮਾਨਤ

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਆਬਕਾਰੀ ਘੁਟਾਲੇ ਦੇ ਮਾਮਲੇ ‘ਚ 40 ਦਿਨਾਂ ਤੋਂ ਸਲਾਖਾਂ ਪਿੱਛੇ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਸੁਪਰੀਮ ਕੋਰਟ ਵੱਲੋਂ ਉਸ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਲਤ ਦੇ ਨਿਰਦੇਸ਼ ਅਨੁਸਾਰ 50,000 ਰੁਪਏ ਦੇ ਜ਼ਮਾਨਤ ਬਾਂਡ ਭਰਵਾਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਜੇਲ੍ਹ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਸਨ। ਕੇਜਰੀਵਾਲ ਆਪਣੇ ਕਾਫਲੇ ਵਿਚ ਤਿਹਾੜ ਤੋਂ ਰਵਾਨਾ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਨੀਤਾ, ਧੀ ਹਰਸ਼ਿਤਾ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਸਨ।