#INDIA

ਆਬਕਾਰੀ ਮਾਮਲਾ: ਅਦਾਲਤ ਵੱਲੋਂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿਚ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਮੌਕੇ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਸਮਾਪਤ ਹੋਣ ‘ਤੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਨਿਆਂਇਕ ਹਿਰਾਸਤ ਵਧਾਉਣ ਦੇ ਹੁਕਮ ਜਾਰੀ ਕੀਤੇ। ਅਦਾਲਤ ਨੇ ਕਥਿਤ ਘੁਟਾਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਾਇਰ ਮਾਮਲਿਆਂ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਨੂੰ 30 ਅਪ੍ਰੈਲ ਨੂੰ ਖਾਰਜ ਕਰ ਦਿੱਤਾ ਸੀ।