ਵਾਇਨਾਡ, 1 ਅਗਸਤ ( ਪੰਜਾਬ ਮੇਲ) – ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 173 ਹੋ ਗਈ ਹੈ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਵਿਚ 23 ਬੱਚੇ ਅਤੇ 70 ਮਹਿਲਾਵਾਂ ਸ਼ਾਮਲ ਹਨ ਅਤੇ ਜਿਨ੍ਹਾਂ ਵਿਚੋਂ ਹੁਣ ਤੱਕ 100 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਚੋਂ ਕੱਢੇ ਗਏ 221 ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਢਿੱਗਾਂ ਡਿੱਗਣ ਕਾਰਨ ਵਾਇਨਡ ਵਿਚ ਹਾਲੇ ਵੀ ਵੱਡੀ ਗਿਣਤੀ ਵਿਚ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਭਾਲ ਲਈ ਮਲਬੇ ਹੇਠਾਂ ਦਬੇ ਘਰਾਂ ਵਿਚ ਤਲਾਸ਼ ਜਾਰੀ ਹੈ। –