#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥਣ ਨੂੰ ਪੜਾਈ ਜਾਰੀ ਰੱਖਣ ਲਈ ਸਿਵਲ ਜੱਜ ਦੀ ਹਾਜ਼ਰੀ ਵਿੱਚ ਦਿੱਤਾ ਸਹਾਇਤਾ ਰਾਸ਼ੀ ਦਾ ਚੈੱਕ 

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਬਹੁਤ ਹੀ ਲੋੜਵੰਦ ਵਿਦਿਆਰਥਣ ਨੂੰ ਪੜਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਦਾ ਚੈੱਕ ਡਾਕਟਰ ਗਗਨਦੀਪ ਕੌਰ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿੱਚ ਪਿਛਲੇ ਦਿਨੀਂ ਸੋਂਪਿਆ ਗਿਆ ਅਤੇ ਸੀਨੀਅਰ ਸਿਵਲ ਜੱਜ ਵੱਲੋਂ ਡਾਕਟਰ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥਣ ਨੂੰ ਅਪਣੇ ਵੱਲੋਂ ਵੀ ਹਰ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰ ਓਬਰਾਏ ਵਲੋਂ ਜਿੱਥੇ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਕੇ ਨੋਜਵਾਨਾ ਨੂੰ ਆਤਮ ਨਿਰਭਰ ਬਣਾਉਣ ਲਈ ਵੱਡੀਆਂ ਕੋਸ਼ਿਸ਼ਾਂ ਜਾਰੀ ਹਨ ਉੱਥੇ ਉਨ੍ਹਾਂ ਲੋੜਵੰਦ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਵੱਡੀ ਤਾਦਾਦ ਵਿੱਚ ਸਹਾਇਤਾ ਰਾਸ਼ੀ ਪੜਾਈ ਜਾਰੀ ਰੱਖਣ ਲਈ ਦਿੱਤੀ ਜਾ ਰਹੀ ਹੈ ਜਿਹੜੇ ਨੋਜਵਾਨ ਲੜਕੇ ਲੜਕੀਆਂ ਪੜ੍ਹਨਾ ਤਾਂ ਚਾਉਂਦੇ ਹਨ ਪਰ ਆਰਥਿਕ ਮੰਦਹਾਲੀ ਕਰਕੇ ਪਰਿਵਾਰ ਉਨ੍ਹਾਂ ਨੂੰ ਪੜ੍ਹਾਉਣਾ ਨਹੀਂ ਚਾਹੁੰਦੇ। ਇਸੇ ਤਰ੍ਹਾਂ ਇਹ ਵਿਦਿਆਰਥਣ ਪੜਾਈ ਵਿੱਚ ਬਹੁਤ ਹੁਸ਼ਿਆਰ ਹੈ, ਪੜਾਈ ਜਾਰੀ ਰੱਖਣੀ ਚਾਹੁਦੀ ਹੈ, ਪਰਿਵਾਰ ਨੇ ਆਰਥਿਕ ਮੰਦਹਾਲੀ ਦਾ ਹਵਾਲਾ ਦੇ ਕੇ ਪੜ੍ਹਨ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ,ਪਰ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਸਹਾਇਤਾ ਰਾਸ਼ੀ ਭੇਜੀ ਤਾ ਜੋ ਇਹ ਵਿਦਿਆਰਥਣ ਪੜਾਈ ਜਾਰੀ ਰੱਖ ਸਕੇ ਇਸ ਮੌਕੇ ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ,ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਮਾਸਟਰ ਰਜਿੰਦਰ ਸਿੰਘ, ਸੁਖਬੀਰ ਸਿੰਘ ਜੈਲਦਾਰ,ਜਤਿੰਦਰ ਸਿੰਘ ਕੈਂਥ, ਅਸ਼ੋਕ ਕੁਮਾਰ, ਸੋਮਨਾਥ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ ਆਦਿ ਹਾਜ਼ਰ ਸਨ।