ਵਾਸ਼ਿੰਗਟਨ, 14 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੀਨ ਪ੍ਰਾਇਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਦਾ ਬੰਗਲਾਦੇਸ਼ ਦੰਗਿਆਂ ਨਾਲ ਕੋਈ ਲੈਣਾ-ਦੇਣਾ ਸੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬੰਗਲਾਦੇਸ਼ ਦੇ ਲੋਕਾਂ ਵੱਲੋਂ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਕੋਲ ਆਪਣੇ ਭਵਿੱਖ ਦਾ ਫੈਸਲਾ ਕਰਨ ਦੀ ਸ਼ਕਤੀ ਹੈ। ਜੀਨ ਪ੍ਰਾਇਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਤੋਂ ਇਲਾਵਾ ਹੋਰ ਕੋਈ ਵੀ ਦੋਸ਼ ਝੂਠੇ ਹਨ। ਇਸ ਦੌਰਾਨ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਿਚ ਹੋਏ ਦੰਗਿਆਂ ਪਿੱਛੇ ਅਮਰੀਕਾ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਅਮਰੀਕਾ ਅੱਗੇ ਨਾ ਝੁਕਣ ਕਾਰਨ ਪੈਦਾ ਹੋਈ ਹੈ। ਸ਼ੇਖ ਹਸੀਨਾ ਦੇ ਦੋਸ਼ਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਕਾਫੀ ਹੰਗਾਮਾ ਕੀਤਾ ਹੈ। ਇਸ ਸੰਦਰਭ ‘ਚ ਅਮਰੀਕਾ ਦੇ ਵ੍ਹਾਈਟ ਹਾਊਸ ਨੇ ਹਾਲ ਹੀ ‘ਚ ਪ੍ਰਤੀਕਿਰਿਆ ਦਿੰਦੇ ਹੋਏ ਇਸ ਤੋਂ ਇਨਕਾਰ ਕੀਤਾ ਹੈ।