ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।