#INDIA

ਰਾਜ ਸਭਾ ਉਪ ਚੋਣਾਂ: ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)- ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਅਤੇ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਪਾਰਟੀ ਨੇ ਉੜੀਸਾ ਤੋਂ ਬੀ.ਜੇ.ਡੀ. ਦੀ ਸਾਬਕਾ ਨੇਤਾ ਮਮਤਾ ਮੋਹੰਤਾ ਅਤੇ ਹਰਿਆਣਾ ਤੋਂ ਸਾਬਕਾ ਕਾਂਗਰਸੀ ਆਗੂ ਕਿਰਨ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਇਹ ਦੋਵੇਂ ਆਗੂ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। ਬਾਕੀ ਦੀ ਸੂਚੀ ਮੁਤਾਬਕ ਮਨਨ ਕੁਮਾਰ ਮਿਸ਼ਰਾ ਬਿਹਾਰ ਤੋਂ, ਧੈਰਿਆਸ਼ੀਲ ਪਾਟਿਲ ਨੂੰ ਮਹਾਰਾਸ਼ਟਰ ਤੋਂ ਅਤੇ ਰਾਜੀਬ ਭੱਟਾਚਾਰਜੀ ਨੂੰ ਤ੍ਰਿਪੁਰਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।