#PUNJAB

ਬਲਕੌਰ ਸਿੰਘ ਦੇ ਸੁਰੱਖਿਆ ਗਾਰਡ ਆਪਸ ਵਿੱਚ ਭਿੜੇ

ਮਾਨਸਾ, 31 ਅਗਸਤ (ਪੰਜਾਬ ਮੇਲ)-  ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਅੰਗਰੱਖਿਅਕਾਂ ਵਿਚਕਾਰ ਦੇਰ ਰਾਤ ਲੜਾਈ ਹੋ ਗਈ, ਜਿਸ ਕਾਰਨ ਇਕ ਗੰਨਮੈਨ ਜ਼ਖਮੀ ਹੋ ਗਿਆ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਗੰਨਮੈਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਵਧਣ ਬਾਅਦ ਲੜਾਈ ਹੋ ਗਈ। ਇਸ ਦੌਰਾਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਥਾਣਾ ਸਦਰ ਮਾਨਸਾ ਦੇ ਐਸਐਚਓ ਗੁਰਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ । ਉਧਰ ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਣਾ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਪੜਤਾਲ ਕਰਵਾ ਰਹੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।