ਹਲਕੇ ਵਿਚ ਕੰਮ ਨਾ ਹੋਣ ‘ਤੇ ਜਵਾਬ ਮੰਗਿਆ; ਇਸ ਹਲਕੇ ਦੇ ਲੋਕ ਮੇਰੇ ਪਰਿਵਾਰ ਵਾਂਗ: ਕੁਲਦੀਪ ਬਿਸ਼ਨੋਈ
ਹਿਸਾਰ, 16 ਸਤੰਬਰ (ਪੰਜਾਬ ਮੇਲ)- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਵਿਧਾਨ ਸਭਾ ਹਲਕੇ ਵਿਚ ਪ੍ਰਚਾਰ ਦੌਰਾਨ ਕੁਲਦੀਪ ਬਿਸ਼ਨੋਈ ਤੇ ਉਸ ਦੇ ਵਿਧਾਇਕ ਲੜਕੇ ਭਵਿਆ ਬਿਸ਼ਨੋਈ ਨੂੰ ਇਕ ਪਿੰਡ ਵਿਚ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪ੍ਰਚਾਰ ਕਰਦਿਆਂ ਬਿਸ਼ਨੋਈ ਪਰਿਵਾਰ ਨੂੰ ਪਿੰਡ ਵਾਸੀਆਂ ਨੇ ਪੁੱਛਿਆ ਕਿ ਉਨ੍ਹਾਂ ਦੇ ਖੇਤਰ ਵਿਚਲੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ ਤੇ ਨਾ ਹੀ ਕਿਸੇ ਨੇ ਸਾਰ ਲਈ ਹੈ। ਇਸ ਦੌਰਾਨ ਬਿਸ਼ਨੋਈ ਦੇ ਸਮਰਥਕਾਂ ਤੇ ਪਿੰਡ ਵਾਸੀਆਂ ਦੀ ਧੱਕਾ ਮੁੱਕੀ ਵੀ ਹੋਈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਦੀਆਂ ਗੱਡੀਆਂ ਦਾ ਵੀ ਪਿੱਛਾ ਕੀਤਾ। ਇਸ ਤੋਂ ਬਾਅਦ ਕੁਲਦੀਪ ਬਿਸ਼ਨੋਈ ਮੁੜ ਪਿੰਡ ਆਏ ਤੇ ਉਨ੍ਹਾਂ ਪਿੰਡ ਵਾਸੀਆਂ ਤੋਂ ਮੁਆਫੀ ਮੰਗਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਸ਼੍ਰੀ ਬਿਸ਼ਨੋਈ ਨੇ ਕਿਹਾ ਕਿ ਇਸ ਹਲਕੇ ਦੇ ਲੋਕ ਉਨ੍ਹਾਂ ਦੇ ਪਰਿਵਾਰ ਵਾਂਗ ਹਨ।