ਚੰਡੀਗੜ੍ਹ, 26 ਅਕਤੂਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੇ ਸਿੰਘ ਤੋਮਰ, ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਾਗਚੀ, ਹਲਕਾ ਗਿੱਦੜਬਾਹਾ ਲਈ ਸਮਿਤਾ ਆਰ ਅਤੇ ਹਲਕਾ ਬਰਨਾਲਾ ਲਈ ਨਵੀਨ ਐੱਸ.ਐੱਲ. ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ ਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ ਪੁਲਿਸ ਨਿਗਰਾਨ ਨਿਯੁਕਤ ਕੀਤੇ ਗਏ ਹਨ। ਉਥੇ ਹੀ ਹਲਕਾ ਡੇਰਾ ਬਾਬਾ ਨਾਨਕ ਲਈ ਪਚਿਯੱਪਨ ਪੀ., ਚੱਬੇਵਾਲ ਲਈ ਨਿਸ਼ਾਂਤ ਕੁਮਾਰ, ਗਿੱਦੜਬਾਹਾ ਲਈ ਦੀਪਤੀ ਸਚਦੇਵਾ ਅਤੇ ਬਰਨਾਲਾ ਲਈ ਜੋਸਫ ਗੌਡਾ ਪਾਟਿਲ ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ।