ਵਾਸ਼ਿੰਗਟਨ, 8 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਸਮੇਂ ਹਾਈਪਰ ਐਕਟਿਵ ਮੋਡ ਵਿੱਚ ਹਨ। ਉਨ੍ਹਾਂ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣੇ ਏਜੰਡੇ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਸ ਦੇ ਇਰਾਦੇ ਸਾਫ਼ ਹਨ ਕਿ ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਦ੍ਰਿੜ ਹੈ। ਇਸ ਬਾਰੇ ਉਨ੍ਹਾਂ ਨੇ ਹੁਣ ਲੜੀਵਾਰ ਦੋ ਨਕਸ਼ੇ ਵੀ ਸਾਂਝੇ ਕੀਤੇ ਹਨ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦੋ ਨਕਸ਼ੇ ਸਾਂਝੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਨਕਸ਼ੇ ਵਿੱਚ ਉਸ ਨੇ ਕੈਨੇਡਾ ਨੂੰ ਅਮਰੀਕਾ ਵਿਚ ਦਿਖਾਇਆ ਹੈ, ਜਦੋਂ ਕਿ ਦੂਜੇ ਨਕਸ਼ੇ ਵਿੱਚ ਉਸ ਨੇ ਕੈਨੇਡਾ ਬਾਰੇ ਆਪਣੇ ਇਰਾਦਿਆਂ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨੂੰ ਲੈ ਕੇ ਹੁਣ ਵਿਵਾਦ ਸ਼ੁਰੂ ਹੋ ਗਿਆ ਹੈ ਅਤੇ ਕੈਨੇਡੀਅਨ ਆਗੂਆਂ ਨੇ ਟਰੰਪ ਨੂੰ ਮੂੰਹ ਤੋੜ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ।