ਲੁਧਿਆਣਾ, 20 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਂਸਲਰ ਇੰਦਰਜੀਤ ਕੌਰ ਲੁਧਿਆਣਾ ਦੇ ਨਵੇਂ ਮੇਅਰ ਹੋਣਗੇ। ਇਸ ਦੇ ਨਾਲ ਹੀ ਉਹ ਲੁਧਿਆਣਾ ਦੇ ਮੇਅਰ ਬਣਨ ਵਾਲੀ ਪਹਿਲੀ ਔਰਤ ਵੀ ਬਣ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਉਨ੍ਹਾਂ ਨੂੰ ਮੇਅਰ ਐਲਾਨਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਲਈ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਦਰਜੀਤ ਕੌਰ, ਰਾਕੇਸ਼ ਪਰਾਸ਼ਰ ਅਤੇ ਪ੍ਰਿੰਸ ਜੌਹਰ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ।
ਚੋਣ ਨਤੀਜਿਆਂ ‘ਚ ਬਹੁਮਤ ਤੋਂ ਥੋੜ੍ਹਾ ਪਿੱਛੇ ਰਹਿਣ ਵਾਲੀ ਆਮ ਆਦਮੀ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਨਗਰ ਨਿਗਮ ਲੁਧਿਆਣਾ ‘ਚ ਆਪਣਾ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੁਧਿਆਣਾ ਦੇ ਮੇਅਰ ਦੀ ਕੁਰਸੀ ਨੂੰ ਮਹਿਲਾ ਆਗੂ ਲਈ ਰਾਖਵਾਂ ਕਰ ਦਿੱਤਾ ਗਿਆ ਸੀ ਤੇ ਹੁਣ ਇੰਦਰਜੀਤ ਕੌਰ ਨੂੰ ਮੇਅਰ ਐਲਾਨ ਦਿੱਤਾ ਗਿਆ ਹੈ।
ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਬਣੀ ਮੇਅਰ
