#PUNJAB

ਭਗਵਾਨਪੁਰੀਆ ਗੈਂਗ ਦਾ ਸਾਥੀ ਛੇ ਪਿਸਤੌਲ, 10 ਕਾਰਤੂਸਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਹਿਯੋਗੀ ਗੁਰਬਾਜ਼ ਸਿੰਘ ਨੂੰ 6 ਪਿਸਤੌਲ 10 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਯਾਕੂਬ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਵਰਤਣ ਲਈ ਤਸਕਰੀ ਕੀਤੇ ਗਏ ਸਨ। ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ‘ਚ ਸ਼ਾਮਲ ਸਪਲਾਈ-ਚੇਨ ਅਤੇ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਡੀ.ਜੀ.ਪੀ. ਯਾਦਵ ਨੇ ਐਕਸ ‘ਤੇ ਲਿਖਿਆ ਕਿ ਪੁਲਿਸ ਟੀਮਾਂ ਪੂਰੇ ਨੈੱਟਵਰਕ ਦਾ ਪਤਾ ਲਗਾਉਣ, ਖਰੀਦ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।