ਲੁਧਿਆਣਾ, 12 ਮਾਰਚ (ਪੰਜਾਬ ਮੇਲ)- ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ‘ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ’ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਨੂੰ ਸ਼੍ਰੀ ਕੇ.ਕੇ. ਬਾਵਾ ਜੀ ਦੀ ਬਦੌਲਤ ਵਿਸ਼ਵ ਭਰ ਵਿਚ ਰਿਲੀਜ਼ ਕੀਤਾ ਗਿਆ ਹੈ। ਇਸ ਪੁਸਤਕ ਨੇ ਕਾਫੀ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਇਹ ਪੁਸਤਕ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਅਤੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਡਾ. ਜਸਵੀਰ ਕੌਰ ਨੂੰ ਸਤਿਕਾਰ ਨਾਲ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੀ ਹਾਜ਼ਰ ਸਨ। ਭਾਈ ਪਿੰਦਰਪਾਲ ਸਿੰਘ ਨੇ ਕੇ.ਕੇ. ਬਾਵਾ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਨਾਲ ਸਿੱਖ ਧਰਮ ਦਾ ਪਸਾਰ ਹੁੰਦਾ ਹੈ।
‘ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ’ ਭਾਈ ਪਿੰਦਰਪਾਲ ਸਿੰਘ ਜੀ ਨੂੰ ਭੇਟ
