ਸ੍ਰੀ ਮੁਕਤਸਰ ਸਾਹਿਬ, 23 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 280 ਲੋੜਵੰਦਾਂ ਨੂੰ 230000 ਰੁਪਏ ਦੇ ਕਰੀਬ ਮਹੀਨਾਵਾਰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਆਦਿ ਨੂੰ ਦਿੱਤੀ ਗਈ, ਇਹ ਲੜੀ ਪਿਛਲੇ ਤਕਰੀਬਨ 8 ਸਾਲ ਤੋਂ ਲਗਾਤਾਰ ਜਾਰੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾਕਟਰ ਓਬਰਾਏ ਸਾਡੇ ਲਈ ਬਹੁਤ ਹੀ ਵੱਡੀ ਆਸ ਦੀ ਕਿਰਨ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ, ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 8 ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਚੱਲ ਰਹੇ ਹਨ, ਪਿਛਲੇ ਸਮੇਂ ਦੌਰਾਨ ਸੈਂਕੜਿਆਂ ਦੀ ਗਿਣਤੀ ‘ਚ ਨੌਜਵਾਨ ਇਸ ਦਾ ਲਾਹਾ ਲੈ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਏ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਟੀਮ ਯੂਥ ਖਾਲਸਾ ਬ੍ਰਿਗੇਡ ਚੱਕ ਬੀੜ ਸਰਕਾਰ ਦੇ ਪ੍ਰਧਾਨ ਪਰਮਬੀਰ ਸਿੰਘ ਅਤੇ ਸਕੱਤਰ ਕੁਲਵਿੰਦਰ ਸਿੰਘ ਸਿੱਧੂ ਨੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਟਰੱਸਟ ਵੱਲੋਂ ਬਿਨਾਂ ਕਿਸੇ ਤੋਂ ਕੋਈ ਦਾਨ ਲਿਆ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਜੀਤ ਸਿੰਘ ਜੀਤਾ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 280 ਲੋੜਵੰਦਾ ਨੂੰ ਦਿੱਤੀ ਸਹਾਇਤਾ ਰਾਸ਼ੀ
