ਸ੍ਰੀ ਮੁਕਤਸਰ ਸਾਹਿਬ, 6 ਜੂਨ (ਪੰਜਾਬ ਮੇਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਸੈਂਕੜਿਆਂ ਦੀ ਗਿਣਤੀ ਕਾਰਜ ਜਾਰੀ ਹਨ। ਇਸ ਲੜੀ ਤਹਿਤ ਕੂਲ ਦਾ ਅਰਥ ਸਮਾਜ ਸੇਵੀ ਸੰਸਥਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤੇ ਤੇ ਗੂਰੁ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੇ ਬੈਗ ਨਾ ਵਰਤਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੱਡੀ ਤਾਦਾਦ ਵਿਚ ਕੱਪੜੇ ਦੇ ਬੈਗ ਬਣਾ ਕੇ ਲੋਕਾਂ ਨੂੰ ਮੁਫ਼ਤ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੱਪੜੇ ਦੇ ਬੈਗ ਬਣਾਉਣ ਦੀ ਸੇਵਾ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰਾਂ ਵੱਲੋਂ ਕੀਤੀ ਗਈ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੀ ਜਗ੍ਹਾ ਕੱਪੜੇ ਦੇ ਬੈਗ ਵਰਤਣ ਦਾ ਸਨੇਹਾ ਦਿਤਾ ਜਾ ਸਕੇ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰਾਂ ਦੇ ਸਿਖਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਵੱਲੋਂ ‘ ਵਿਸ਼ਵ ਵਾਤਾਵਰਣ ਦਿਵਸ’ਤੇ ਬੈਗ ਸਿਲਾਈ ਦੀ ਕੀਤੀ ਮੁਫ਼ਤ ਸੇਵਾ
