ਲੁਧਿਆਣਾ, 17 ਜੂਨ (ਪੰਜਾਬ ਮੇਲ)- ਲੁਧਿਆਣਾ ਪੱਛਮੀ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਸਰਬਜੋਤ ਸਿੰਘ ਸਾਬੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭੁਪੇਸ਼ ਬਘੇਲ ਅਤੇ ਹੋਰ ਪ੍ਰਮੁੱਖ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿਚ ਹੋਈ।
ਲੁਧਿਆਣਾ ਜ਼ਿਮਨੀ ਚੋਣ: ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਲ
