ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਚੀਨ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਥੇ ਦੁਨੀਆਂ ਦੇ ਕਈ ਦੇਸ਼ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮੈਂਬਰ ਬਣਾਉਣ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਚੀਨ ਨੇ ਇਕ ਵਾਰ ਫਿਰ ਤੋਂ ਭਾਰਤ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ ਵਿਚ ਅੜਿੱਕਾ ਪਾਇਆ ਹੈ।
ਜ਼ਿਕਰਯੋਗ ਹੈ ਕਿ ਇਸ ਸਮੇਂ ਸੁਰੱਖਿਆ ਪ੍ਰੀਸ਼ਦ ਵਿਚ ਪੰਜ ਸਥਾਈ ਮੈਂਬਰ ਹਨ, ਜਿਸ ਵਿਚ ਰੂਸ, ਬ੍ਰਿਟੇਨ, ਚੀਨ, ਫਰਾਂਸ ਅਤੇ ਅਮਰੀਕਾ ਸ਼ਾਮਲ ਹਨ। ਇਸ ਦੇ ਨਾਲ ਹੀ, 10 ਅਸਥਾਈ ਮੈਂਬਰ ਹਨ, ਜਿਸ ਵਿਚ ਭਾਰਤ ਵੀ ਸ਼ਾਮਲ ਹੈ। ਪਿਛਲੀ ਵਾਰ 2021-22 ਵਿਚ, ਭਾਰਤ ਸੰਯੁਕਤ ਰਾਸ਼ਟਰ ਉੱਚ ਪ੍ਰੀਸ਼ਦ ਵਿਚ ਇੱਕ ਅਸਥਾਈ ਮੈਂਬਰ ਵਜੋਂ ਬੈਠਾ ਸੀ।
ਫਰਾਂਸ ਸਥਾਈ ਮੈਂਬਰਸ਼ਿਪ ਲਈ ਭਾਰਤ ਦਾ ਸਮਰਥਨ ਕਰ ਚੁੱਕਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੇ ਦਾਅਵੇ ਦਾ ਸਮਰਥਨ ਕੀਤਾ ਹੈ। ਮੈਕਰੋਨ ਨੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਕਿਹਾ ਸੀ ਕਿ ਸਾਡੇ ਕੋਲ ਇੱਕ ਸੁਰੱਖਿਆ ਪ੍ਰੀਸ਼ਦ ਹੈ, ਜਿਸਨੂੰ ਸਾਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ। ਫਰਾਂਸ ਸੁਰੱਖਿਆ ਪ੍ਰੀਸ਼ਦ ਦੇ ਵਿਸਥਾਰ ਦੇ ਹੱਕ ਵਿਚ ਹੈ। ਜਰਮਨੀ, ਜਾਪਾਨ, ਭਾਰਤ ਅਤੇ ਬ੍ਰਾਜ਼ੀਲ ਨੂੰ ਸਥਾਈ ਮੈਂਬਰ ਹੋਣਾ ਚਾਹੀਦਾ ਹੈ।
ਭਾਰਤ ਦੀਆਂ ਯੂ.ਐੱਨ.ਐੱਸ.ਸੀ. ਦੇ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ ‘ਚ ਚੀਨ ਫਿਰ ਬਣਿਆ ਅੜਿੱਕਾ
