ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਪਹਿਲਾਂ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ ਵੀ ਅਦਾਕਾਰਾ ਕੋਲੋਂ ਇਸ ਮਾਮਲੇ ਸਬੰਧੀ ਕਈ ਵਾਰ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਜੈਕੁਲਿਨ ਦਾ ਨਾਂ ਵੀ ਸਾਹਮਣੇ ਆਇਆ ਸੀ।
ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐੱਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ
